ਅਜਨਾਲਾ ਦੇ ਸਰਹੱਦੀ ਪਿੰਡ ਕੋਟ ਰਜਾਦਾ ਵਿਚ ਪੋਲਿੰਗ ਰੁਕੀ
ਗੱਗੋਮਾਹਲ,ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਕੋਟ ਰਜਾਦਾ ਵਿਖੇ ਝਗੜਾ ਹੋਣ ਕਾਰਨ ਪੋਲਿੰਗ ਰੁਕ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਦੂਜੀ ਧਿਰ ਜਾਣ ਬੁੱਝ ਕੇ ਝਗੜਾ ਕਰ ਰਹੀ ਹੈ ਜਦਕਿ ਦੂਜੀ ਧਿਰ ਦਾ ਕਹਿਣਾ ਹੈ ਕਿ ਕੁਝ ਬੈਲਟ ਪੇਪਰ ਗਾਇਬ ਹਨ। ਖ਼ਬਰ ਲਿਖੇ ਜਾਣ ਤੱਕ ਪੋਲਿੰਗ ਮੁੜ ਸ਼ੁਰੂ ਨਹੀਂ ਹੋ ਸਕੀ ਸੀ।