ਸੁਰੱਖਿਆ ਦੇ ਮੱਦੇ ਨਜ਼ਰ ਐਸ.ਡੀ.ਐਮ. ਗੁਰੂ ਹਰਸਹਾਏ ਦਿਵਿਆ ਪੀ. ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਗੁਰੂ ਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ) - ਸੂਬੇ ਭਰ ਵਿਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਗੁਰੂ ਹਰਸਹਾਏ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਸ਼ਾਾਂਤਮਈ ਮਾਹੌਲ ਵਿਚ ਲੋਕਾਂ ਵਲੋਂ ਲਾਇਨਾਂ ਵਿਚ ਲੱਗ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਦਿਵਿਆ ਪੀ ਵਲੋਂ ਵੀ ਵੱਖ-ਵੱਖ ਪਿੰਡਾਂ ਵਿੱਚ ਬਣੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ।