ਕਪੂਰਥਲਾ ਜ਼ਿਲ੍ਹੇ ਚ ਸਵੇਰ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਨੇ ਵੋਟਰ
ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ) - ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ। ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਲੋਕ ਸਵੇਰੇ 8 ਵਜੇ ਹੀ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚੇ ਦਿਖਾਈ ਦਿੱਤੇ। ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਹੋਵੇਗਾ। ਇਸ ਉਪਰੰਤ ਵੋਟਾਂ ਦੀ ਗਿਣਤੀ ਨਾਲ ਹੀ ਕਰਕੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।