ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਵਲੋਂ ਵੋਟਾਂ ਪਾਉਣ ਦਾ ਰੂਝਾਨ
ਭੰਗਾਲਾ (ਹੁਸ਼ਿਆਰਪੁਰ), 15 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ) - ਸੂਬੇ ਚ ਅੱਜ ਹੋ ਰਹੀਆਂ ਪੰਚਾਇਤ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਸਵੇਰੇ 8 ਵਜੇ ਤੋਂ ਪਹਿਲਾਂ ਹੀ ਬੂਥਾਂ ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਸਨ। ਇਸ ਵਾਰ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਵਲੋਂ ਵੋਟਾਂ ਪਾਉਣ ਦਾ ਰੂਝਾਨ ਦੇਖਣ ਨੂੰ ਮਿਲਿਆ ਹੈ।