ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਵਿਰਸਾ ਸਿੰਘ ਵਲਟੋਹਾ
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ, ਜਿਨ੍ਹਾਂ ਨੂੰ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੋਸ਼ਲ ਮੀਡੀਆ ’ਤੇ ਕੁਝ ਟਿੱਪਣੀਆਂ ਕਰਨ ਦੇ ਕਾਰਨ ਤਲਬ ਕੀਤਾ ਸੀ, ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਲੈ ਕੇ ਪੁੱਜੇ ਹਨ। ਇਸ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਕਰਨ ਸੰਬੰਧੀ ਸਿੰਘ ਸਾਹਿਬਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਜਥੇਦਾਰ, ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਚੱਲ ਰਹੀ ਹੈ।