JALANDHAR WEATHER

ਸਬ ਡਵੀਜਨ ਚੋਣ ਅਫ਼ਸਰਾਂ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)- ਪੰਚਾਇਤੀ ਚੋਣਾਂ 2024 ਲਈ ਜ਼ਿਲ੍ਹਾ ਕਪੂਰਥਲਾ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 376 ਪਿੰਡਾਂ ਵਿਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿੱਥੇ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਐਸ. ਡੀ. ਐਮਜ਼. ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ - ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿ੍ਹਆ ਜਾ ਸਕੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ