ਪਿੰਡ ਬਸਤੀ ਬੂਟੇ ਵਾਲੀ ਚ ਵੋਟਾਂ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ
ਜ਼ੀਰਾ, 15 ਅਕਤੂਬਰ (ਪ੍ਰਤਾਪ ਸਿੰਘ ਹੀਰਾ) - ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਜ਼ੀਰਾ ਵਿਖੇ ਸਵੇਰ ਤੋਂ ਵੋਟਾਂ ਪਾਉਣ ਵਾਲਿਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਪਿੰਡ ਵਿਚ ਕੋਈ ਅਣਸਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਪੱਧਰ 'ਤੇ ਪੁਲਿਸ ਦੀ ਨਫਰੀ ਤੈ ਤਾਇਨਾਤ ਹੈ।