ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਰਿਵਾਰਿਕ ਮੈਂਬਰਾਂ ਨਾਲ ਪਾਈ ਵੋਟ
ਅਟਾਰੀ, (ਅੰਮ੍ਰਿਤਸਰ), 15 ਅਕਤੂਬਰ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਜੱਦੀ ਪਿੰਡ ਰਣੀਕੇ ਵਿਖੇ ਪਰਿਵਾਰਿਕ ਮੈਂਬਰਾਂ ਨਾਲ ਵੋਟ ਪਾਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ ਸੇਵਕ ਪੂਰਨ ਸਿੰਘ ਸੰਧੂ ਰਣੀਕੇ ਵੀ ਮੌਜੂਦ ਸਨ। ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੇ ਪਿੰਡ ਵਿਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਭਾਰੀ ਉਤਸਾਹ ਦਿਖਾਈ ਦਿੱਤਾ। ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਸਨ ਅਤੇ ਲੋਕ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਦਿਖਾਈ ਦਿੱਤੇ।