ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਸਮੇਤ ਕੀਤਾ ਮਤਦਾਨ
ਮੰਡੀ ਘੁਬਾਇਆ (ਜਲਾਲਾਬਾਦ), 15 ਅਕਤੂਬਰ (ਅਮਨ ਬਵੇਜਾ/ਕਰਨ ਚੁਚਰਾ) - ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਰਿਵਾਰ ਸਮੇਤ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ ਵਿਖੇ ਮਤਦਾਨ ਕੀਤਾ। ਇਸ ਦੌਰਾਨ ਉਨ੍ਹਾਂ ਵੋਟਰਾਂ ਨੂੰ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ।