ਨੌਜਵਾਨਾਂ ਵਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਕਾਰ ਦੀ ਭੰਨਤੋੜ
ਬਠਿੰਡਾ, 15 ਅਕਤੂਬਰ (ਲਖਵਿੰਦਰ ਸ਼ਰਮਾ)- ਗੋਨਿਆਣਾ ਬਲਾਕ ਦੇ ਅਧੀਨ ਪੈਂਦੇ ਪਿੰਡ ਆਕਲੀਆ ਕਲਾਂ ਵਿਖੇ ਵੋਟਰਾਂ ਦੀ ਤਕਰਾਰਬਾਜ਼ੀ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਆਪ ਆਗੂ ਅਤੇ ਗੋਨਿਆਣਾ ਟਰੱਕ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਕਾਰ ਭੰਨ ਦਿੱਤੀ। ਇਸ ਵਿਚ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।