JALANDHAR WEATHER

ਚੱਲ ਰਹੀਆਂ ਪੰਚਾਇਤੀ ਚੋਣਾਂ ’ਤੇ ਨਹੀਂ ਲਗਾਈ ਜਾ ਸਕਦੀ ਰੋਕ- ਸੁਪਰੀਮ ਕੋਰਟ

ਨਵੀਂ ਦਿੱਲੀ, 15 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਪੰਜਾਬ ’ਚ ਚੱਲ ਰਹੀਆਂ ਗ੍ਰਾਮ ਪੰਚਾਇਤ ਚੋਣਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੋਲਿੰਗ ਸ਼ੁਰੂ ਹੋ ਗਈ ਹੈ ਤੇ ਜੇਕਰ ਅਸੀਂ ਹੁਣ ਇਸ ’ਤੇ ਰੋਕ ਲਗਾਉਂਦੇ ਹਾਂ ਤਾਂ ਪੂਰੀ ਤਰ੍ਹਾਂ ਹਫੜਾ-ਦਫੜੀ ਮਚ ਜਾਵੇਗੀ। ਚੋਣਾਂ ’ਤੇ ਰੋਕ ਲਗਾਉਣਾ ਇਕ ਗੰਭੀਰ ਗੱਲ ਹੈ ਤੇ ਕੱਲ੍ਹ ਨੂੰ ਕੋਈ ਇਸ ਤਰ੍ਹਾਂ ਸੰਸਦੀ ਚੋਣਾਂ ’ਤੇ ਰੋਕ ਲਗਾਉਣਾ ਚਾਹੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕੇਸ ਸੂਚੀਬੱਧ ਕਰਾਂਗੇ, ਪਰ ਕੋਈ ਅੰਤਰਿਮ ਰੋਕ ਨਹੀਂ ਲਗਾਵਾਂਗੇ। ਹਾਲਾਂਕਿ, ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪੰਜਾਬ ਵਿਚ ਪੰਚਾਇਤੀ ਚੋਣਾਂ ਦੀ ਆਗਿਆ ਦੇਣ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ’ਤੇ ਸਹਿਮਤੀ ਜਤਾਈ ਹੈ। ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਚੋਣਾਂ ’ਤੇ ਰੋਕ ਲਾਉਣ ਤੋਂ ਮਨ੍ਹਾ ਕਰਨ ਦੇ ਹੁਕਮਾਂ ਵਿਰੁੱਧ ਦਾਇਰ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ