JALANDHAR WEATHER

ਸਿੰਘ ਸਾਹਿਬਾਨ ਨੂੰ ਸਪੱਸ਼ਟੀਕਰਨ ਦੇ ਕੇ ਬਾਹਰ ਆਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਸਿੰਘ ਸਾਹਿਬਾਨ ਨੂੰ ਆਪਣਾ ਸਪੱਸ਼ਟੀਕਰਨ ਦੇ ਕੇ ਕਰੀਬ ਦੋ ਘੰਟੇ ਬਾਅਦ ਬਾਹਰ ਆਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੇ ਲਿਖਤੀ ਸਪੱਸ਼ਟੀਕਰਨ ਦੇ ਨਾਲ ਨਾਲ ਜ਼ੁਬਾਨੀ ਗੱਲਬਾਤ ਰੂਪੀ ਸਪੱਸ਼ਟੀਕਰਨ ਵੀ ਸਿੰਘ ਸਾਹਿਬ ਨੂੰ ਨਿਮਰਤਾ ਸਹਿਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਅਤੇ ਇਸ ਮਹਾਨ ਪਾਵਨ ਅਸਥਾਨ ਤੋਂ ਜੋ ਵੀ ਫੈਸਲੇ ਹੋਣ ਉਹ ਪੰਥਕ ਮਰਿਆਦਾ, ਨਿਰਪੱਖਤਾ, ਨਿਰਭੈਤਾ ਅਤੇ ਗੁਰਮੁਖਤਾਈ ਨਾਲ ਹੋਣੇ ਚਾਹੀਦੇ ਹਨ। ਇਸ ਸੰਬੰਧੀ ਜਾਣਕਾਰੀ ਅਨੁਸਾਰ ਜਲਦੀ ਹੀ ਸਿੰਘ ਸਾਹਿਬਾਨ ਵਲੋਂ ਵੀ ਮੀਡੀਆ ਨਾਲ ਗੱਲਬਾਤ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ