ਚਾਈਨਾ ਡੋਰ ਦੀ ਲਪੇਟ ਵਿਚ ਆਉਣ ਮੋਟਰਸਾਈਕਲ ਸਵਾਰ ਦੀ ਮੌਤ
ਵੇਰਕਾ, (ਅੰਮ੍ਰਿਤਸਰ) 15 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰ ਖੇਤਰ ਵਿਚ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਿਊਟੀ ’ਤੇ ਜਾ ਰਿਹਾ ਰੇਲਵੇ ਕਰਮਚਾਰੀ ਗਲੇ ਦੀ ਸਾਹ ਰੱਗ ਕੱਟੇ ਜਾਣ ਨਾਲ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਵਲੋਂ ਹਸਪਤਾਲ ਪਹੁੰਚਾਏ ਜਾਣ ਤੋਂ ਪਹਿਲਾ ਹੀ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ 45 ਸਾਲਾ ਦੇ ਗੁਰਅੰਮ੍ਰਿਤਪਾਲ ਸਿੰਘ ਵਾਸੀ ਵੇਰਕਾ ਵਜੋਂ ਹੋਈ ਹੈ। ਜਾਣਕਾਰੀ ਮਿਲਣ ’ਤੇ ਪੁਲਿਸ ਵਲੋ ਕਾਰਵਾਈ ਕੀਤੀ ਜਾ ਰਹੀ ਹੈ।