ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
ਫੁੱਲਾਂਵਾਲ, 15 ਅਕਤੂਬਰ (ਮਨਜੀਤ ਸਿੰਘ ਦੁੱਗਰੀ) - ਥਾਣਾ ਸਦਰ ਦੀ ਚੌਂਕੀ ਬਸੰਤ ਐਵੇਨਿਊ ਦੇ ਅਧੀਨ ਆਉਂਦੇ ਏਰੀਏ ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਸਵੇਰੇ 42 ਸਾਲਾਂ ਨੌਜਵਾਨ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਜਿਸ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਬਾਬੂ ਦੇ ਤੌਰ ਤੇ ਹੋਈ ਹੈ। ਮ੍ਰਿਤਕਆਪਣੇ ਘਰ ਵਿਚ ਇਕੱਲਾ ਹੀ ਰਹਿੰਦਾ ਸੀ।