ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਨੇ ਪਾਈ ਵੋਟ
ਤਲਵੰਡੀ ਸਾਬੋ, (ਬਠਿੰਡਾ), 15 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਚਾਇਤੀ ਚੋਣਾਂ ’ਚ ਅੱਜ ਜਿੱਥੇ ਆਮ ਲੋਕਾਂ ’ਚ ਵੋਟਾਂ ਪਾਉਣ ਨੂੰ ਲੈ ਕੇ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਵੱਡੇ ਸਿਆਸੀ ਆਗੂ ਵੀ ਆਪਣੀ ਵੋਟ ਦਾ ਇਸਤੇਮਾਲ ਕਰਦੇ ਦਿਖਾਈ ਦਿੱਤੇ। ਇਸੇ ਲੜੀ ’ਚ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਆਪਣੇ ਮਾਤਾ, ਪਿਤਾ ਅਤੇ ਸਮੁੱਚੇ ਪਰਿਵਾਰ ਸਮੇਤ ਪਿੰਡ ਜਗਾ ਰਾਮ ਤੀਰਥ ਦੇ ਪੋਲਿੰਗ ਬੂਥ ’ਤੇ ਵੋਟ ਪਾਈ। ਉਨ੍ਹਾਂ ਗੱਲਬਾਤ ਦੌਰਾਨ ਦਾਅਵਾ ਕੀਤਾ ਪੰਜਾਬ ’ਚ ਅਮਨ ਸ਼ਾਂਤੀ ਨਾਲ ਸਮੁੱਚੀ ਚੋਣ ਪ੍ਰੀਕ੍ਰਿਆ ਚੱਲ ਰਹੀ ਹੈ।