JALANDHAR WEATHER

ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ ਨੂੰ ਧਾਰਮਿਕ ਤਨਖਾਹ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਵਲੋਂ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ ਨੂੰ ਬੀਤੇ ਦਿਨੀਂ ਡੇਰਾ ਸਿਰਸਾ ਪ੍ਰੇਮੀਆਂ ਦੀ ਤਾਰੀਫ਼ ਕਰਨ ਦੇ ਦੋਸ਼ ਵਿਚ ਧਾਰਮਿਕ ਤਨਖਾਹ ਸੁਣਾਈ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਹਿਬਾਨ ਵਲੋਂ ਰੋਗਲਾ ਨੂੰ 11 ਦਿਨ ਆਪਣੇ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਜੋੜੇ ਸਾਫ਼ ਕਰਨ, ਝਾੜੂ ਫੇਰਨ ਅਤੇ ਜੂਠੇ ਬਰਤਨ ਸਾਫ਼ ਕਰਨ ਅਤੇ ਨਿਤਨੇਮ ਤੋਂ ਇਲਾਵਾ ਹੋਰ ਪੰਜ ਪਾਠ ਕਰਨ ਦੇ ਨਾਲ ਨਾਲ ਇਕ ਗਰੀਬ ਸਿੱਖ ਪਰਿਵਾਰ ਦੀ ਸਵਾ ਲੱਖ ਰੁਪਏ ਦੀ ਆਰਥਿਕ ਸਹਾਇਤਾ ਕਰਨ ਦਾ ਵੀ ਆਦੇਸ਼ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ