ਐਸ.ਐਸ.ਪੀ. ਲੁਧਿਆਣਾ ਦਿਹਾਤੀ ਨੇ ਬਲਾਕ ਸੁਧਾਰ ਦੇ ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਲਾਂਪੁਰ-ਦਾਖਾ (ਲੁਧਿਆਣਾ), 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ) - ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਸਬ ਡਵੀਜ਼ਨ ਦਾਖਾ ਅਧੀਨ ਬਲਾਕ ਸੁਧਾਰ ਦੇ ਦਰਜਨਾਂ ਪਿੰਡਾਂ ਅੰਦਰ ਵੋਟਿੰਗ ਭਾਵੇਂ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਹੈ, ਪ੍ਰੰਤੂ ਫਿਰ ਵੀ ਕੁਝ ਕੁ ਸੰਵੇਦਨਸ਼ੀਲ ਬੂਥਾਂ ਉੱਪਰ ਲੁਧਿਆਣਾ ਦਿਹਾਤੀ ਐੱਸ.ਐੱਸ.ਪੀ ਨਵਨੀਤ ਸਿੰਘ ਬੈਂਸ ਨੇ ਖ਼ੁਦ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਐੱਸ.ਪੀ (ਡੀ) ਪਰਮਿੰਦਰ ਸਿੰਘ, ਡੀ.ਐੱਸ.ਪੀ ਦਾਖਾ ਵਰਿੰਦਰ ਸਿੰਘ ਖੋਸਾ ਮੌਜੂਦ ਰਹੇ। ਇਸ ਮੌਕੇ ਐੱਸ.ਐੱਸ.ਪੀ. ਬੈਂਸ ਨੇ ਕਿਹਾ ਕਿ ਪੰਚਾਇਤੀ ਚੋਣਾਂ ਲਈ ਪੋਲਿੰਗ ਨੂੰ ਅਮਨ ਸ਼ਾਂਤੀ ਨਾਲ ਪੂਰੀ ਕਰਵਾਉਣ ਲਈ ਪੁਲਿਸ ਪੂਰੀ ਸੁਹਿਰਦਤਾ ਨਾਲ ਡਿਊਟੀ ਨਿਭਾਅ ਰਹੀ ਹੈ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।