JALANDHAR WEATHER

ਪੋਲਿੰਗ ਬੂਥ ਦੇ ਮੁੱਖ ਗੇਟ ’ਤੇ ਪਿੰਡ ਕੋਟਲਾ ਵਾਸੀਆਂ ਲਾਇਆ ਧਰਨਾ

ਹਰਸਾ ਛੀਨਾ, (ਅੰਮ੍ਰਿਤਸਰ), 15 ਅਕਤੂਬਰ (ਕੜਿਆਲ)- ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਗ੍ਰਾਮ ਪੰਚਾਇਤ ਕੋਟਲਾ ਦੀਆਂ ਵੋਟਰ ਲਿਸਟਾਂ ਵਿਚ ਵੱਡੀ ਗੜਬੜੀ ਦਾ ਸ਼ੱਕ ਪ੍ਰਗਟਾਉਂਦਿਆਂ ਪਿੰਡ ਵਾਸੀਆਂ ਨੇ ਪੋਲਿੰਗ ਬੂਥ ਦੇ ਮੁੱਖ ਦਰਵਾਜ਼ੇ ’ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਇਕ ਧਿਰ ਵਲੋਂ ਜਦੋਂ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੋਹਾਂ ਧਿਰਾਂ ਵਿਚ ਆਪਸੀ ਤਕਰਾਰਬਾਜ਼ੀ ਸ਼ੁਰੂ ਹੋਣ ’ਤੇ ਏ.ਐਸ.ਆਈ. ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੇ ਦੋਹਾਂ ਧਿਰਾਂ ਨੂੰ ਸ਼ਾਂਤ ਕੀਤਾ। ਇਸ ਮੌਕੇ ਸਰਬ ਸੰਮਤੀ ਨਾਲ ਮੈਂਬਰ ਚੁਣੇ ਗਏ ਸਰਬਜੀਤ ਸਿੰਘ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਜੇਕਰ ਸਿਵਲ ਪ੍ਰਸ਼ਾਸਨ ਨੇ 2023 ਦੀਆਂ ਵੋਟਰ ਸੂਚੀਆਂ ਦੀ ਹੁਣ ਸਾਰ ਨਾ ਕਰਵਾਈ ਗਈ ਤਾਂ ਬੂਥ ਅੰਦਰ ਮੌਜੂਦ ਚੋਣ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਉਨ੍ਹਾਂ ਨੂੰ ਬੂਥ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਦੱਸਣ ਯੋਗ ਹੈ ਕਿ ਪਿੰਡ ਕੋਟਲਾ ਦੀ ਪੰਚਾਇਤ ਲਈ ਵੋਟਿੰਗ ਦਾ ਕੰਮ ਪਿਛਲੇ ਪੰਜ ਘੰਟੇ ਤੋਂ ਬੰਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ