JALANDHAR WEATHER

ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਰੱਖ ਰਹੀ ਹੈ ਚੱਪੇ-ਚੱਪੇ 'ਤੇ ਨਜ਼ਰ

ਰਾਜਪੁਰਾ (ਪਟਿਆਲਾ), 15 ਅਕਤੂਬਰ (ਰਣਜੀਤ ਸਿੰਘ)-ਹਲਕੇ ਵਿਚ ਪੰਚਾਂ-ਸਰਪੰਚਾਂ ਦੀਆਂ ਵੋਟਾਂ ਨੂੰ ਲੈ ਕੇ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ। ਡੀ.ਐਸ.ਪੀ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਹਰ ਇਕ ਬੂਥ ਉਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਡੀ.ਐਸ. ਪੀ. ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟ ਪਾਉਣਾ ਤੁਹਾਡਾ ਸੰਵਿਧਾਨਕ ਹੱਕ ਹੈ ਤੇ ਆਪਣੇ ਵੋਟ ਦਾ ਇਸਤੇਮਾਲ ਹਰ ਹਾਲ ਵਿਚ ਕਰੋ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ