ਜਲੰਧਰ 'ਚ ਚੋਣ ਡਿਊਟੀ ਦੌਰਾਨ ਅਧਿਆਪਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਿਤ ਇਕ ਅਧਿਆਪਕ ਦੀ ਜਲੰਧਰ ਵਿਚ ਚੋਣ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ। ਕਰੀਬ 34 ਸਾਲਾ ਅਮਰਿੰਦਰ ਸਿੰਘ ਪਿੰਡ ਬਸਤੀ ਨੂਰਸ਼ਾਹ ਉਰਫ ਨੂਰਪੁਰਾ ਦਾ ਰਹਿਣ ਵਾਲਾ ਸੀ ਅਤੇ ਮਈ 2023 ਵਿਚ ਈ.ਟੀ.ਟੀ. ਅਧਿਆਪਕ ਵਜੋਂ ਭਰਤੀ ਹੋਇਆ ਸੀ, ਜਿਸ ਦੀ ਡਿਊਟੀ ਪਿੰਡ ਧਦਿਆਲ ਜ਼ਿਲ੍ਹਾ ਜਲੰਧਰ ਵਿਚ ਸੀ। ਅੱਜ ਉਸ ਵਲੋਂ ਜ਼ਿਲ੍ਹਾ ਜਲੰਧਰ ਦੇ ਪਿੰਡ ਅਰਜਨਾਵਾਲ ਵਿਖੇ ਚੋਣ ਡਿਊਟੀ ਕੀਤੀ ਜਾ ਰਹੀ ਸੀ, ਜਿਥੇ ਉਸ ਦੇ ਵਾਰਸਾਂ ਨੂੰ ਫੋਨ ਰਾਹੀਂ ਜਾਣਕਾਰੀ ਮਿਲੀ ਕਿ ਅਮਰਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਵੇਂ ਹੀ ਇਹ ਖਬਰ ਪਿੰਡ ਵਿਚ ਪੁੱਜੀ ਤਾਂ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ।