ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ)-ਪੰਚਾਇਤੀ ਚੋਣਾਂ 2024 ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ।