ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ
ਚੰਡੀਗੜ੍ਹ, 15 ਅਕਤੂਬਰ-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਇਸ ਲਈ 24 ਘੰਟੇ ਦਾ ਸਮਾਂ ਦਿੱਤਾ ਸੀ। ਪਰ ਇਸ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਮੈਂ ਖ਼ੁਦ ਹੀ ਅਕਾਲੀ ਦਲ ਨੂੰ ਛੱਡ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਕਿਸੇ ਵੀ ਧਰਮ ਸਕਟ ਵਿਚ ਨਹੀਂ ਪਾਉਣਾ ਚਾਹੁੰਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰ ਮੱਥੇ ’ਤੇ ਹੈ ਪਰ ਅਕਾਲੀ ਦਲ ਮੇਰੀਆਂ ਰਗਾਂ ਵਿਚ ਹੈ ਤੇ ਹਮੇਸ਼ਾ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਅਕਾਲੀ ਵਿਰੋਧੀ ਸ਼ਕਤੀਆਂ ਜ਼ਰੂਰ ਖ਼ੁਸ਼ ਹੋਣਗੀਆਂ।