JALANDHAR WEATHER

ਅਮਨਦੀਪ ਸਿੰਘ ਚੋਣ ਜਿੱਤਕੇ ਪਿੰਡ ਧਰਮਗੜ੍ਹ ਦੇ ਸਰਪੰਚ ਬਣੇ

ਅਮਲੋਹ (ਫ਼ਤਹਿਗੜ੍ਹ ਸਾਹਿਬ) 15 ਅਕਤੂਬਰ, (ਕੇਵਲ ਸਿੰਘ)-ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਲਕਾ ਅਮਲੋਹ ਦੇ ਪਿੰਡ ਧਰਮਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਚੋਣ ਜਿੱਤ ਕੇ ਪਿੰਡ ਧਰਮਗੜ੍ਹ ਦੇ ਸਰਪੰਚ ਬਣ ਗਏ ਹਨ ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਕੁੱਲ 282 ਵੋਟਾਂ ਹਾਸਿਲ ਕੀਤੀਆਂ ਹਨ । ਇਸ ਮੌਕੇ ਤੇ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਜਿੱਤ ਦੀ ਖੁਸ਼ੀ ਵਿੱਚ ਢੋਲ ਵਜਾਏ ਗਏ ਅਤੇ ਆਤਿਸ਼ਬਾਜ਼ੀ ਵੀ ਚਲਾਈ ਉੱਥੇ ਹੀ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਤੇ ਸਰਪੰਚ ਅਮਨਦੀਪ ਸਿੰਘ ਨੇ ਕਿਹਾ ਕਿ ਮੈਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਾ ਹਾਂ ਅਤੇ ਜਿਹੜੇ ਉਹਨਾਂ ਨਾਲ ਵਾਅਦੇ ਕੀਤੇ ਗਏ ਨੇ ਉਹਨਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਦੀਆਂ ਆਸਾ ਉਮੀਦਾਂ ਉੱਪਰ ਵੀ ਖਰਾ ਉਤਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ