JALANDHAR WEATHER

ਪਿੰਡ ਜੈਮਲ ਸਿੰਘ ਵਾਲਾ ਵਿਖੇ ਬੀਬਾ ਗਗਨਦੀਪ ਕੌਰ ਬਣੀ ਸਰਪੰਚ

ਤਪਾ ਮੰਡੀ,15 ਅਕਤੂਬਰ (ਪ੍ਰਵੀਨ ਗਰਗ)-ਪੰਚਾਇਤੀ ਚੋਣਾਂ ਵਿਚ ਪਿੰਡ ਵਾਸੀਆਂ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਦੇ ਹੋਏ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ। ਜਿਸ ਤਹਿਤ ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਵਿਖੇ ਸਰਪੰਚ ਦੀ ਉਮੀਦਵਾਰ ਬੀਬਾ ਗਗਨਦੀਪ ਕੌਰ ਪਤਨੀ ਜਗਦੀਪ ਸਿੰਘ ਨੇ 537 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੀ। ਜਿਥੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਬੀਬਾ ਗਗਨਦੀਪ ਕੌਰ ਨੇ ਆਪਣੇ ਪਾਰਿਵਾਰਿਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੇ ਜੋ ਪਿਆਰ ਦਿੱਤਾ ਹੈ, ਉਸ ਲਈ ਉਹ ਪਿੰਡ ਵਾਸੀਆਂ ਦੇ ਹਮੇਸ਼ਾ ਰਿਣੀ ਹਨ ਅਤੇ ਉਹ ਪਿੰਡ ਦੇ ਵਿਕਾਸ ਅਤੇ ਤਰੱਕੀ ਲਈ ਹਮੇਸ਼ਾ ਤੱਤਪਰ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ