2.39 ਕਰੋੜ ਰੁਪਏ ਦੀ ਰਿਸ਼ਵਤ ਦੀ ਰਕਮ ਸਣੇ 2 ਮੁਲਜ਼ਮ ਕਾਬੂ
ਨਵੀਂ ਦਿੱਲੀ, 9 ਸਤੰਬਰ-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 91,500 ਰੁਪਏ ਦੀ ਰਿਸ਼ਵਤ ਦੀ ਰਕਮ ਦਾ ਲੈਣ-ਦੇਣ ਕਰਦੇ ਹੋਏ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀ.ਪੀ.ਸੀ.ਸੀ.) ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਅਤੇ ਇਕ ਵਿਚੋਲੇ (ਨਿੱਜੀ ਵਿਅਕਤੀ) ਦੇ ਪੁੱਤਰ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਕਤ ਸੀਨੀਅਰ ਵਾਤਾਵਰਣ ਇੰਜੀਨੀਅਰ ਦੇ ਅਹਾਤੇ ਤੋਂ 2.39 ਕਰੋੜ ਰੁਪਏ (ਲਗਭਗ) ਦੀ ਨਕਦੀ ਬਰਾਮਦ ਕੀਤੀ ਗਈ ਹੈ।