JALANDHAR WEATHER

ਪੀ.ਐਮ.ਐਲ.ਏ. ਦੀ ਸਮੀਖਿਆ ਸੰਬੰਧੀ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 16 ਅਕਤੂਬਰ-ਸੁਪਰੀਮ ਕੋਰਟ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ’ਤੇ 2022 ਵਿਚ ਦਿੱਤੇ ਗਏ ਆਪਣੇ ਫੈਸਲੇ ਵਿਰੁੱਧ ਦਾਇਰ ਸਮੀਖਿਆ ਪਟੀਸ਼ਨ ਦੀ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ 18 ਸਤੰਬਰ ਨੂੰ ਹੋਣੀ ਸੀ ਪਰ ਇਕ ਜੱਜ ਦੀ ਗੈਰ-ਹਾਜ਼ਰੀ ਕਾਰਨ ਸੁਣਵਾਈ 16-17 ਅਕਤੂਬਰ ਤੱਕ ਟਾਲ ਦਿੱਤੀ ਗਈ। ਇਹ ਸੁਣਵਾਈ ਦੋ ਸਾਲ ਪੁਰਾਣੇ ਫੈਸਲੇ ਦੀ ਸਮੀਖਿਆ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏੇ) ਦੇ ਤਹਿਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ, ਸੰਮਨ ਜਾਰੀ ਕਰਨ ਅਤੇ ਨਿੱਜੀ ਜਾਇਦਾਦਾਂ ’ਤੇ ਛਾਪੇ ਮਾਰਨ ਲਈ ਅਸੀਮਤ ਸ਼ਕਤੀਆਂ ਦਿੱਤੀਆਂ ਗਈਆਂ ਹਨ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਵਿਸ਼ੇਸ਼ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ