JALANDHAR WEATHER

ਮੀਂਹ ਕਾਰਨ ਬਣੀ ਸਥਿਤੀ ਸੰਬੰਧੀ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਹੁਕਮ

ਅਮਰਾਵਤੀ, 16 ਅਕਤੂਬਰ- ਰਾਜ ਵਿਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕੱਲ੍ਹ ਭਾਰੀ ਪੈ ਰਹੇ ਭਾਰੀ ਮੀਂਹ ਤੋਂ ਪ੍ਰਭਾਵਿਤ ਹੋਏ ਨੇਲੋਰ ਸਮੇਤ ਕਈ ਜ਼ਿਲ੍ਹਿਆਂ ਦਾ ਜਾਇਜ਼ਾ ਲਿਆ। ਕੁਝ ਖੇਤਰਾਂ ਵਿਚ 20 ਸੈਂਟੀਮੀਟਰ ਤੋਂ ਵੱਧ ਬਾਰਿਸ਼ ਹੋਣ ਅਤੇ ਹੜ੍ਹਾਂ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀਆਂ ਸਥਿਤੀਆਂ ਬਾਰੇ ਅਪਡੇਟ ਰੱਖਣ ਲਈ ਵੀ ਨਿਰਦੇਸ਼ ਜਾਰੀ ਕੀਤੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ