ਬਲਵਿੰਦਰ ਸਿੰਘ ਭੂੰਦੜ ਨੇ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤਾ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ
ਚੰਡੀਗੜ੍ਹ, 16 ਅਕਤੂਬਰ- ਸ਼੍ਰੋਮਣੀ ਅਕਾਲੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।