ਐਸ. ਜੈਸ਼ੰਕਰ ਐਸ. ਸੀ. ਓ. ਸੰਮੇਲਨ ’ਚ ਸ਼ਾਮਿਲ ਹੋਣ ਲਈ ਜਿਨਾਹ ਕਨਵੈਨਸ਼ਨ ਸੈਂਟਰ ਪਹੁੰਚੇ
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਐਸ. ਸੀ. ਓ. ਸੰਮੇਲਨ ਵਿਚ ਸ਼ਾਮਿਲ ਹੋਣ ਲਈ ਇਸਲਾਮਾਬਾਦ ਦੇ ਜਿਨਾਹ ਕਨਵੈਨਸ਼ਨ ਸੈਂਟਰ ਪਹੁੰਚ ਚੁੱਕੇ ਹਨ। ਜਿੱਥੇ ਉਨ੍ਹਾਂ ਦਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਵਾਗਤ ਕੀਤਾ। ਜੈਸ਼ੰਕਰ ਅਤੇ ਸ਼ਰੀਫ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ ਅਤੇ ਇਕ ਸੰਖੇਪ ਗੱਲਬਾਤ ਕੀਤੀ। ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ/ਵਿਦੇਸ਼ ਮੰਤਰੀ ਇਸਹਾਕ ਡਾਰ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਵੀ ਜੈਸ਼ੰਕਰ ਨਾਲ ਹੱਥ ਮਿਲਾਇਆ। ਇਸ ਮੌਕੇ ਮੈਂਬਰ ਦੇਸ਼ਾਂ ਦੇ ਮੁਖੀਆਂ ਅਤੇ ਪ੍ਰਤੀਨਿਧੀਆਂ ਨੇ ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਇਕ ਗਰੁੱਪ ਫ਼ੋਟੋ ਖਿਚਵਾਈ, ਜਿਸ ਵਿਚ ਭਾਰਤੀ ਕੌਮੀ ਝੰਡੇ ਦੇ ਨਾਲ ਭਾਰਤੀ ਵਿਦੇਸ਼ ਮੰਤਰੀ ਵੀ ਖੜ੍ਹੇ ਦਿਖਾਈ ਦਿੱਤੇ।