ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਸਰਕਾਰ ਨਾਲ ਮੀਟਿੰਗ ਸ਼ੁਰੂ
ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਮੱਦੇਨਜ਼ਰ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਸਰਕਾਰ ਵਲੋਂ ਸੱਦੀ ਗਈ ਹੈ। ਯੂਨੀਅਨ ਦੇ ਆਗੂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਕਰਨ ਲਈ ਗਏ ਹਨ, ਜਿੰਨ੍ਹਾਂ ਵਿਚ ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਹਰਕੇਸ਼ ਕੁਮਾਰ, ਬਲਜੀਤ ਸਿੰਘ, ਰਮਨਦੀਪ ਸਿੰਘ, ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੰਨੂ ਸ਼ਾਮਿਲ ਹਨ। ਯੂਨੀਅਨ ਵਲੋਂ 21 ਅਕਤੂਬਰ ਨੂੰ ਸਮੁੱਚੇ ਪੰਜਾਬ ਵਿਚ ਚੱਕਾ ਜਾਮ ਕਰਨ ਦੀ ਚਿਤਾਵਨੀ ਦੇਣ ਉਪਰੰਤ ਇਹ ਮੀਟਿੰਗ ਹੋ ਰਹੀ ਹੈ।