JALANDHAR WEATHER

ਪੰਜਾਬ ਪੁਲਿਸ ਦੇ ਰਿਟਾਇਰਡ ਸਹਾਇਕ ਥਾਣੇਦਾਰ ਨੇ ਸੰਭਾਲੀ ਪਿੰਡ ਦੀ ਸਰਪੰਚੀ

ਸੰਗਤ ਮੰਡੀ (ਬਠਿੰਡਾ), 16 ਅਕਤੂਬਰ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੇ ਪਿੰਡ ਦੀ ਸਰਪੰਚੀ ਪੰਜਾਬ ਪੁਲਿਸ ਦੇ ਰਿਟਾਇਰਡ ਸਹਾਇਕ ਥਾਣੇਦਾਰ ਨੇ ਸੰਭਾਲ ਲਈ ਹੈ। ਜਾਣਕਾਰੀ ਅਨੁਸਾਰ ਜੱਗਾ ਸਿੰਘ ਜੋ ਕਿ ਪੰਜਾਬ ਪੁਲਿਸ ਦਾ ਰਿਟਾਇਰਡ ਸਹਾਇਕ ਥਾਣੇਦਾਰ ਹੈ, ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 538 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਪਿੰਡ ਦੇ ਨਵੇਂ ਬਣੇ ਸਰਪੰਚ ਜੱਗਾ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਉਤੇ ਖਰੇ ਉਤਰਨਗੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਵਾਸੀਆਂ ਦੇ ਕੰਮ ਕਰਨਗੇ ਅਤੇ ਪਿੰਡ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ