JALANDHAR WEATHER

ਬਲਾਕ ਸ਼ਾਹਕੋਟ ਦੇ ਪਿੰਡ ਨਵਾਂ ਕਿਲਾ ਤੋਂ ਸਰਬਜੀਤ ਸਿੰਘ ਮੁੱਤੀ ਬਣੇ ਸਰਪੰਚ

ਸ਼ਾਹਕੋਟ/ਮਲਸੀਆਂ, 16 ਅਕਤੂਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)-ਪੰਜਾਬ ਵਿਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਬਲਾਕ ਸ਼ਾਹਕੋਟ ਦੇ ਪਿੰਡ ਨਵਾਂ ਕਿਲਾ ਤੋਂ ਸਰਬਜੀਤ ਸਿੰਘ ਮੁੱਤੀ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ 146 ਵੋਟਾਂ ਦੀ ਲੀਡ ਨਾਲ ਸਰਪੰਚੀ ਦੀ ਚੋਣ ਜਿੱਤੀ ਹੈ। ਇਨ੍ਹਾਂ ਨਾਲ ਚਾਰ ਪੰਚਾਂ ਨੇ ਵੀ ਸ਼ਾਨਦਾਰ ਜਿੱਤ‌ ਹਾਸਲ ਕੀਤੀ ਹੈ। ਇਸ ਮੌਕੇ ਸਰਪੰਚ ਸਰਬਜੀਤ ਸਿੰਘ ਮੁੱਤੀ ਅਤੇ ਨਵੇਂ ਚੁਣੇ ਗਏ ਪੰਚਾਂ ਵਲੋਂ ਪਿੰਡ ਦੇ ਗੁਰੂਘਰ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ