JALANDHAR WEATHER

ਪਿੰਡ ਭਗਵਾਨਪੁਰ 'ਚ ਸਰਬਸੰਮਤੀ ਨਾਲ ਸੁਖਜਿੰਦਰ ਸਿੰਘ ਧਾਲੀਵਾਲ ਬਣੇ ਸਰਪੰਚ

ਭੁੱਲਥ, 16 ਅਕਤੂਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਨਾਲ ਲੱਗਦੇ ਪਿੰਡ ਭਗਵਾਨਪੁਰ ਵਿਖੇ ਪਿੰਡ ਵਾਸੀਆਂ ਦੀ ਸਹਿਮਤੀ ਤੇ ਸਰਬਸੰਮਤੀ ਨਾਲ ਪੰਚਾਇਤੀ ਚੋਣ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਨੂੰ ਸਰਪੰਚ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ, ਅਮਰੀਕ ਸਿੰਘ, ਰਾਮ ਸਰੂਪ ਅਫਸਾਨਾ ਹੁਸੈਨ ਤੇ ਬਲਵੀਰ ਕੌਰ ਮੈਂਬਰ ਪੰਚਾਇਤ ਬਣੇ। ਸਰਪੰਚ ਬਣੇ ਸੁਖਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਗੀਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ