JALANDHAR WEATHER

ਅਜੀਤ ਸਮਾਚਾਰ ਹਰਿਆਣਾ ਦੇ ਇੰਚਾਰਜ ਰਾਮ ਸਿੰਘ ਬਰਾੜ ਨੂੰ ਸਦਮਾ, ਮਾਤਾ ਸਵਰਗਵਾਸ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਅਜੀਤ ਸਮਾਚਾਰ ਹਰਿਆਣਾ ਦੇ ਇੰਚਾਰਜ ਅਤੇ ਚੰਡੀਗੜ੍ਹ ਤੇ ਹਰਿਆਣਾ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਬਰਾੜ ਅੱਜ ਮਾਂ ਦੀ ਬੁੱਕਲ ਤੋਂ ਵਾਂਝੇ ਹੋ ਗਏ। ਉਨ੍ਹਾਂ ਦੇ 86 ਸਾਲਾ ਮਾਤਾ ਜਸਵੰਤ ਕੌਰ ਧਰਮਪਤਨੀ ਸਵ. ਸਰਦਾਰ ਮਿੱਠੂ ਸਿੰਘ ਬਰਾੜ ਦਾ ਏਮਜ਼ ਬਠਿੰਡਾ ਵਿਖੇ ਦਿਹਾਂਤ ਹੋ ਗਿਆ। ਕੱਲ੍ਹ ਦੇਰ ਸ਼ਾਮ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਅੱਜ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਏਮਜ਼ ਬਠਿੰਡਾ ਵਿਖੇ ਜਾਂਚ ਲਈ ਲਿਜਾਇਆ ਗਿਆ। ਜਿਥੇ ਉਨ੍ਹਾਂ ਇਲਾਜ ਦੌਰਾਨ ਅੰਤਿਮ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੇਰ ਸ਼ਾਮ ਸਥਾਨਕ ਰਾਮ ਬਾਗ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਸਪੁੱਤਰਾਂ ਰਾਮ ਸਿੰਘ ਬਰਾੜ, ਪਰਮਜੀਤ ਸਿੰਘ ਬਰਾੜ ਅਤੇ ਮਨਜੀਤ ਸਿੰਘ ਬਰਾੜ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮਾਤਾ ਜਸਵੰਤ ਕੌਰ ਪਿੰਡ ਮੱਲੇਕਾ (ਸਿਰਸਾ) ਦੇ ਜੰਮਪਲ ਸਨ। ਉਨ੍ਹਾਂ ਦੇ ਦਿਹਾਂਤ 'ਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਾਬਕਾ ਕੌਮੀ ਪ੍ਰਧਾਨ ਐਸ.ਐਨ. ਸਿੰਨ੍ਹਾ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਜੰਡੂ ਅਤੇ ਸਰਪ੍ਰਸਤ ਜਗਤਾਰ ਸਿੰਘ ਸਿੱਧੂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਬਰਾੜ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ