JALANDHAR WEATHER

ਸਲਮਾਨ ਖ਼ਾਨ ਨੂੰ ਫਿਰ ਧਮਕੀ, 5 ਕਰੋੜ ਰੁਪਏ ਦੀ ਕੀਤੀ ਮੰਗ

ਮਹਾਰਾਸ਼ਟਰ, 18 ਅਕਤੂਬਰ- ਬਾਬਾ ਸਿੱਦੀਕੀ ਦੇ ਕਤਲ ਤੋਂ 6 ਦਿਨ ਬਾਅਦ ਅਦਾਕਾਰ ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੰਬਈ ਟਰੈਫਿਕ ਪੁਲਿਸ ਦੇ ਵਟਸਐਪ ਨੰਬਰ ’ਤੇ ਇਕ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ ’ਚ ਅਭਿਨੇਤਾ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਭੇਜਣ ਵਾਲੇ ਨੇ ਦਾਅਵਾ ਕੀਤਾ ਕਿ ਇਸ ਨੂੰ ਹਲਕੇ ’ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੈਂਸ ਬਿਸ਼ਨੋਈ ਨਾਲ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਭੈੜੀ ਹੋਵੇਗੀ। ਮੁੰਬਈ ਪੁਲਿਸ ਸੰਦੇਸ਼ ਭੇਜਣ ਵਾਲੇ ਨੂੰ ਟ੍ਰੈਕ ਕਰਨ ਵਿਚ ਜੁੱਟੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ