JALANDHAR WEATHER

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦਾ ਕਤਲ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿਓ ਪੁੱਤ ਵਲੋਂ ਆਪਣੇ ਸ਼ਰੀਕੇ ’ਚ ਲੱਗਦੇ ਭਰਾ ਨੂੰ ਮਾਰ ਦਿੱਤਾ ਗਿਆ। ਮਰਨ ਵਾਲੇ ਦੀ ਪਛਾਣ ਹਰਭਜਨ ਸਿੰਘ ਉਰਫ਼ ਬੱਗਾ ਵਜੋਂ ਹੋਈ ਹੈ। ਮਾਮਲਾ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਅਹਿਰਾਣਾ ਕਲਾਂ ਤੋਂ ਹੈ, ਜਿੱਥੇ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿਓ ਪੁੱਤ ਵਲੋਂ ਆਪਣੇ ਸ਼ਰੀਕੇ ’ਚ ਲੱਗਦੇ ਭਰਾ ਨੂੰ ਚਾਕੂਆਂ ਨਾਲ ਮਾਰ ਕੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ, ਜਿਸ ਉਪਰੰਤ ਉਸ ਨੂੰ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਾਸਤੇ ’ਚ ਹੀ ਮੌਤ ਹੋ ਗਈ। ਇਸ ਲੜਾਈ ਵਿਚ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਬਿੱਲਾ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ