JALANDHAR WEATHER

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ

ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 490ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਿਲ ਹਨ। ਇਹ ਨਗਰ ਕੀਰਤਨ ਗੁਰੂ ਨਗਰੀ ਦੇ ਪੁਰਾਤਨ 12 ਦਰਵਾਜ਼ਿਆਂ ਤੇ ਬਾਹਰੋਂ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ