JALANDHAR WEATHER

ਬਾਲ ਵਿਆਹ ਰੋਕਣ ਲਈ ਜਾਗਰੂਕਤਾ ਦੀ ਹੈ ਲੋੜ- ਸੁਪਰੀਮ ਕੋਰਟ

ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਬਾਲ ਵਿਆਹ ਨੂੰ ਲੈ ਕੇ ਆਪਣਾ ਫ਼ੈਸਲਾ ਸੁਣਾਇਆ। ਸੀ.ਜੇ.ਆਈ. ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਬਾਲ ਵਿਆਹ ਰੋਕਣ ਲਈ ਸਾਨੂੰ ਜਾਗਰੂਕਤਾ ਦੀ ਲੋੜ ਹੈ, ਸਿਰਫ਼ ਸਜ਼ਾ ਦੀ ਵਿਵਸਥਾ ਨਾਲ ਕੁਝ ਨਹੀਂ ਹੋਵੇਗਾ। ਸੀ.ਜੇ.ਆਈ. ਨੇ ਕਿਹਾ ਕਿ ਅਸੀਂ ਬਾਲ ਵਿਆਹ ਰੋਕੂ ਕਾਨੂੰਨ (ਪੀਸੀਐਮਏ) ਦੇ ਉਦੇਸ਼ ਨੂੰ ਦੇਖਿਆ ਅਤੇ ਸਮਝਾਇਆ। ਇਸ ਦੇ ਅੰਦਰ ਬਿਨਾਂ ਕਿਸੇ ਨੁਕਸਾਨ ਦੇ ਸਜ਼ਾ ਦੇਣ ਦੀ ਵਿਵਸਥਾ ਹੈ, ਜੋ ਬੇਅਸਰ ਸਾਬਤ ਹੋਈ ਹੈ। ਸਾਨੂੰ ਇਸ ਲਈ ਜਾਗਰੂਕਤਾ ਮੁਹਿੰਮ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ