JALANDHAR WEATHER

ਪੁਲਿਸ ਵਲੋਂ ਰੋਕੇ ਜਾਣ ’ਤੇ ਕਿਸਾਨਾਂ ਵਲੋਂ ਕਿਸਾਨ ਭਵਨ ਦੇ ਗੇਟ ਅੱਗੇ ਧਰਨਾ

ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਹੁਣ ਇਕ ਨਵਾਂ ਮੋਰਚਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਲਗਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜਦ ਤੱਕ ਉਨ੍ਹਾਂ ਦੇ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਕਿਸਾਨ ਇਥੇ ਹੀ ਡਟੇ ਰਹਿਣਗੇ। ਇਸ ਮੌਕੇ ’ਤੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਆਦਿ ਸਾਰੇ ਆਗੂ ਕਿਸਾਨ ਭਵਨ ਵਿਚ ਮੌਜੂਦ ਹਨ ਅਤੇ ਇੱਥੇ ਪੁਲਿਸ ਕਰਮਚਾਰੀ ਉਨ੍ਹਾਂ ਨੂੰ ਕਿਸਾਨ ਭਵਨ ਤੋਂ ਬਾਹਰ ਜਾਣ ਲਈ ਰੋਕ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ