ਪ੍ਰਧਾਨ ਮੰਤਰੀ ਮੋਦੀ 22-23 ਅਕਤੂਬਰ ਨੂੰ ਕਰਨਗੇ ਰੂਸ ਦਾ ਦੌਰਾ
ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਜ਼ਾਨ ’ਚ 16ਵੇਂ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ’ਤੇ 22 ਤੋਂ 23 ਅਕਤੂਬਰ ਤੱਕ ਰੂਸ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਆਪਣੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਵਲੋਂ ਬ੍ਰਿਕਸ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਅਤੇ ਕਜ਼ਾਨ ਵਿਚ ਸੱਦੇ ਗਏ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ। ਇਸ ਸਾਲ ਦੇ ਸਿਖਰ ਸੰਮੇਲਨ ਦਾ ਵਿਸ਼ਾ ਗਲੋਬਲ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ਕਰਨਾ ਹੈ।