JALANDHAR WEATHER

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਪੁਲਿਸ ਵਲੋਂ ਖਿੱਚ ਧੂਹ

ਚੰਡੀਗੜ੍ਹ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਬੁਰੀ ਤਰ੍ਹਾਂ ਨਾਲ ਖਿੱਚ ਧੂਹ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਗਰੇਜ਼ ਸਿੰਘ ਭਦੌੜ ਕਿਸਾਨ ਆਗੂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਆਪਣੇ ਬਰਨਾਲੇ ਵਾਲੇ ਸਾਥੀਆਂ ਨਾਲ ਜਦੋਂ ਚੰਡੀਗੜ੍ਹ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪਟਿਆਲਾ ਜ਼ੀਰਕਪੁਰ ਰੋਡ ’ਤੇ ਛੱਤ ਬੀੜ ਵਾਲੇ ਚੌਂਕ ਵਿਚ ਰੋਕ ਲਿਆ ਗਿਆ। ਜਦੋਂ ਅੱਗੇ ਜਾਣ ਤੋਂ ਰੋਕਿਆ ਗਿਆ ਤਾਂ ਪ੍ਰਧਾਨ ਅਤੇ ਸਾਥੀਆਂ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਪੰਜਾਬ ਪੁਲਿਸ ਨੇ ਭਾਰੀ ਸੰਖਿਆ ਵਿਚ ਆ ਕੇ ਪ੍ਰਧਾਨ ਦੀ ਜਾਣ ਬੁੱਝ ਕੇ ਖਿੱਚ ਧੂਹ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਨੂੰ ਠੁੱਡੇ ਮਾਰੇ ਗਏ, ਗਾਲ੍ਹਾਂ ਕੱਢੀਆਂ ਗਈਆਂ ਅਤੇ ਡੰਡੇ ਮਾਰੇ ਗਏ ਤੇ ਬੁਰੀ ਤਰ੍ਹਾਂ ਜ਼ਲੀਲ ਕੀਤਾ ਗਿਆ। ਹੋਰ ਕਿਸਾਨ ਵਰਕਰਾਂ ਨੂੰ ਵੀ ਪੰਜਾਬ ਪੁਲਿਸ ਨੇ ਗਾਲ੍ਹਾਂ ਕੱਢੀਆਂ ਅਤੇ ਡੰਡੇ ਮਾਰੇ। ਉਨ੍ਹਾਂ ਦੱਸਿਆ ਕਿ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜਬਰੀ ਬੱਸਾਂ ਵਿਚ ਸੁੱਟ ਲਿਆ ਗਿਆ ਪ੍ਰੰਤੂ ਕਿਸਾਨ ਫਿਰ ਬੱਸਾਂ ਵਿਚੋਂ ਉਤਰ ਗਏ ਅਤੇ ਧਰਨਾ ਦੁਬਾਰਾ ਸ਼ੁਰੂ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ