JALANDHAR WEATHER

ਸੜਕ ਹਾਦਸੇ ਵਿਚ ਦੋ ਦੀ ਮੌਤ

ਜਲਾਲਾਬਾਦ, (ਫ਼ਾਜ਼ਿਲਕਾ), 18 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਫ਼ਾਜ਼ਿਲਕਾ ਸੜਕ ’ਤੇ ਪਿੰਡ ਧਰਮੂ ਵਾਲਾ ਦੇ ਕੋਲ ਹੋਏ ਕਾਰ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਕਾਰ ਦੇ ਤੇਜ਼ ਰਫ਼ਤਾਰ ਹੋਣ ’ਤੇ ਬੇਕਾਬੂ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ, ਜਿਸ ਦਾ ਨੰਬਰ ਪੀ. ਬੀ. 13 ਏ. ਆਰ. 7001 ਸੀ, ਜਲਾਲਾਬਾਦ ਤੋਂ ਫ਼ਾਜ਼ਿਲਕਾ ਵੱਲ ਜਾ ਰਹੀ ਸੀ ਅਤੇ ਤੇਜ਼ ਰਫ਼ਤਾਰ ਹੋਣ ਕਰਕੇ ਜਦੋਂ ਕਾਰ ਪਿੰਡ ਧਰਮੂ ਵਾਲਾ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਗਈ ਅਤੇ ਪਲਟਦੀ ਹੋਈ ਸੜਕ ਦੇ ਨਾਲ ਖੇਤਾਂ ਵਿਚ ਜਾ ਡਿੱਗੀ। ਕਾਰ ਵਿਚ ਇਕ ਨੌਜਵਾਨ ਅਤੇ ਦੋ ਔਰਤਾਂ ਸਵਾਰ ਸਨ। ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਔਰਤਾਂ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲੈ ਕੇ ਜਾਇਆ ਗਿਆ, ਜਿੱਥੇ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਕੁਲਵੰਤ ਸਿੰਘ ਉਮਰ ਲਗਭਗ 38 ਸਾਲ ਅਤੇ ਮ੍ਰਿਤਕ ਔਰਤ ਦੀ ਪਛਾਣ ਜਗੀਰ ਕੌਰ ਪਤਨੀ ਕੁੰਦਨ ਸਿੰਘ ਉਮਰ ਲਗਭਗ 70 ਸਾਲ ਹੈ। ਮ੍ਰਿਤਕ ਪਿੰਡ ਪੰਜਾਵਾ ਦੇ ਦੱਸੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ