JALANDHAR WEATHER

ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖਫ਼ਾ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਪੱਕਾ ਮੋਰਚਾ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਜਥੇਬੰਦੀ ਦੇ ਸੱਦੇ’ਤੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਮੰਡੀਆਂ ’ਚ ਝੋਨੇ ਦੀ ਹੋ ਰਹੀ ਬੇਕਦਰੀ ਅਤੇ ਚੁਕਾਈ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦੀ ਕੋਠੀ ਅੱਗੇ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਇਸ ਸਮੇਂ ਕਿਸਾਨ ਬੀਬੀਆਂ ਸਮੇਤ ਇਕੱਠੇ ਹੋਏ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਸੂਬੇ ’ਚ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਹੜ੍ਹਤਾਲ ਕਾਰਨ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ। ਇੰਨ੍ਹਾਂ ਹੀ ਨਹੀ ਮੰਡੀਆਂ’ਚ ਝੋਨੇ ਦੀ ਚੁਕਾਈ ਦੀ ਰਫ਼ਤਾਰ ਵੀ ਬਿਲਕੁਲ ਸੁਸਤ ਹੈ। ਜਿਸ ਕਾਰਨ ਮੰਡੀਆਂ ’ਚ ਝੋਨਾ ਤਾਂ ਕੀ ਤਿੱਲ ਸੁੱਟਣ ਦੀ ਥਾਂ ਵੀ ਨਹੀਂ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਝੋਨੇ ਦੀ ਨਿਰਵਿਘਨ ਖਰੀਦ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ