JALANDHAR WEATHER

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ ਵਿੱਤ ਦੇ ਮੰਤਰੀ ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ

ਦਿੜ੍ਹਬਾ, (ਸੰਗਰੂਰ), 18 ਅਕਤੂਬਰ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਲੈ ਕੇ ਬਲਾਕ ਪ੍ਰਧਾਨ ਭਰਪੂਰ ਸਿੰਘ ਮੌੜਾਂ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਡਟੇ ਕਿਸਾਨਾਂ ਵਲੋਂ ਪੰਜਾਬ ਭਰ ਦੇ ਸੱਦੇ ’ਤੇ ਪੱਕਾ ਮੋਰਚਾ ਲਗਾਇਆ ਗਿਆ। ਇਸ ਮੌਕੇ ਪ੍ਰੈਸ ਨੂੰ ਸੰਬੋਧਨ ਹੁੰਦਿਆਂ ਚਰਨਜੀਤ ਸਿੰਘ ਘਨੌੜ ਸੰਤਪੁਰਾ ਨੇ ਕਿਹਾ ਦੇਸ਼ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ, ਕਿਸਾਨਾਂ ਦੇ ਝੋਨੇ ਨੂੰ ਮੰਡੀਆਂ ਵਿਚ ਠੇਡੇ ਮਾਰੇ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਆਗੂ ਤੇ ਕਿਸਾਨ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ