JALANDHAR WEATHER

ਮੰਡੀਆਂ ਚ ਸਰਕਾਰੀ ਖ਼ਰੀਦ ਨਾ ਹੋਣ ਕਰਕੇ ਪੰਜਾਬ ਦੇ ਕਿਸਾਨਾਂ ਦੇ 5000 ਹਜ਼ਾਰ ਕਰੋੜ ਦੇ ਨੁਕਸਾਨ ਹੋਣ ਦਾ ਖਦਸ਼ਾ-ਰਾਣਾ ਇੰਦਰਪ੍ਰਤਾਪ ਸਿੰਘ

 ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ) - ਸੂਬੇ ਦੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਨਾ ਹੋਣ ਕਰਕੇ ਅਤੇ ਸ਼ੈਲਰ ਮਾਲਕਾਂ ਵਲੋਂ ਝੋਨੇ ਦੇ ਸਮਰਥਨ ਮੁੱਲ ਤੋਂ ਘੱਟ ਮੁੱਲ 'ਤੇ ਝੋਨਾ ਖ਼ਰੀਦੇ ਜਾਣ ਨਾਲ ਪੰਜਾਬ ਦੇ ਕਿਸਾਨਾਂ ਨੂੰ 5000 ਹਜ਼ਾਰ ਕਰੋੜ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਲਈ ਸਿੱਧੇ ਰੂਪ ਵਿਚ ਸੂਬਾ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ।ਇਸ ਸੰਬੰਧੀ ਫੂਡ ਸਪਲਾਈ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਗਰਗ ਨੂੰ ਪੱਤਰ ਲਿਖ ਕੇ ਮੰਗ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 760000 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਲਿਫਟਿੰਗ ਸਿਰਫ਼ 42000 ਹਜ਼ਾਰ ਮੀਟ੍ਰਿਕ ਟਨ ਦੀ ਹੋਈ ਹੈ, ਜਦ ਕਿ 15 ਨਵੰਬਰ ਤੱਕ ਮੰਡੀਆਂ ਬੰਦ ਹੋ ਜਾਣਗੀਆਂ।ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਮੰਡੀਆਂ ਵਿਚ ਹੋ ਰਹੀ ਲੁੱਟ ਨੂੰ ਰੋਕਣ ਲਈ ਸਰਕਾਰ ਅਤੇ ਫੂਡ ਸਪਲਾਈ ਵਿਭਾਗ ਤਰੁੰਤ ਦਖਲ ਦੇਵੇ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਚਟਾਨ ਵਾਂਗ ਖ਼ੜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ