JALANDHAR WEATHER

ਪੰਜਾਬ ਦੀਆਂ ਮੰਡੀਆਂ 'ਚ ਕਿਸਾਨ ਹੋ ਰਹੇ ਖੱਜਲ-ਖੁਆਰ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੋਰੀਆ)-ਭਾਜਪਾ ਦੇ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ 41,339 ਕਰੋੜ ਰੁਪਏ ਭੇਜਣ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿਚੋਂ ਝੋਨਾ ਨਾ ਖਰੀਦਣਾ ਪੰਜਾਬ ਦੀ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਦਿਓਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਂ ਰਹਿੰਦਿਆਂ ਕੋਈ ਪ੍ਰਬੰਧ ਨਹੀਂ ਕੀਤੇ, ਜਿਸ ਦਾ ਖਮਿਆਜਾ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਿਕਾਂ ਨੂੰ ਭੁਗਤਣਾ ਪੈ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ