JALANDHAR WEATHER

ਬੀ.ਐੱਸ.ਸੀ. ਬੀ.ਐੱਡ. ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ’ਚੋਂ ਪਹਿਲਾ ਤੇ ਦੂਜਾ ਸਥਾਨ ਕੀਤਾ ਹਾਸਲ

ਗੜ੍ਹਸ਼ੰਕਰ (ਹੁਸ਼ਿਆਰਪੁਰ), 19 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਐੱਸ.ਸੀ. ਬੀ.ਐੱਡ. ਸਮੈਸਟਰ ਦੂਜਾ ਦੀਆਂ 2 ਵਿਦਿਆਰਥਣਾਂ ਨੇ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ’ਚ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਨ ਦਾ ਮਾਰਕਾ ਮਾਰਿਆ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ’ਚ ਕਾਲਜ ਦੀਆਂ ਬੀ.ਐੱਸ.ਸੀ. ਬੀ.ਐੱਡ. ਦੂਜਾ ਸਮੈਸਟਰ ਦੀਆਂ ਵਿਦਿਆਰਥਣਾਂ ਭਵਿਆ ਨੇ 91.3 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿਚੋਂ ਪਹਿਲਾ ਅਤੇ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 90.4 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ