JALANDHAR WEATHER

ਪਿੰਡ ਧਨੋਆ ਕਲਾਂ ਵਾਸੀਆਂ ਨੇ ਅਵਤਾਰ ਸਿੰਘ ਨੂੰ ਬਣਾਇਆ ਸਰਪੰਚ

ਅਟਾਰੀ (ਅੰਮ੍ਰਿਤਸਰ), 19 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਭਾਰਤ-ਪਾਕਿਸਤਾਨ ਸਰਹੱਦ ਉਤੇ ਸਥਿਤ ਪਿੰਡ ਧਨੋਆ ਕਲਾਂ ਵਾਸੀਆਂ ਨੇ ਅਵਤਾਰ ਸਿੰਘ ਪੁੱਤਰ ਜਗੀਰ ਸਿੰਘ ਧਨੋਆ ਨੂੰ ਸਰਪੰਚ ਚੁਣਿਆ ਹੈ। ਸਾਬਕਾ ਚੇਅਰਮੈਨ ਸੁਖਦੇਵ ਸਿੰਘ ਧਨੋਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਗਰੀਬ ਲੋਕਾਂ ਦੀ ਸੇਵਾ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ ਅਤੇ ਹੋਰ ਵੀ ਲੋਕ ਭਲਾਈ ਦੇ ਕੰਮ ਕਰਦੇ ਹਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸਰਪੰਚ ਚੁਣਿਆ। ਉਹ 201 ਵੋਟਾਂ ਦੇ ਫਰਕ ਨਾਲ ਜਿੱਤੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ