JALANDHAR WEATHER

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜੰਡਿਆਲਾ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜੰਡਿਆਲਾ ਮੰਜਕੀ, 19 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਪੰਜ ਦਿਨ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਦੌਰਾਨ ਜਿਥੇ ਬੀਬੀਆਂ ਅਤੇ ਵੀਰਾਂ ਵਲੋਂ ਸੰਗਤੀ ਰੂਪ ਵਿਚ ਇਲਾਹੀ ਬਾਣੀ ਦੇ ਜਾਪ ਕੀਤੇ ਗਏ, ਉਥੇ ਪੰਥ ਪ੍ਰਸਿੱਧ ਢਾਡੀ ਪਰਮਿੰਦਰ ਸਿੰਘ ਅਮੋਲਕ ਦੇ ਜਥੇ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਵਿਰਤਾਂਤ ਪੇਸ਼ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ