JALANDHAR WEATHER

10 ਸਾਲਾਂ 'ਚ ਵਾਰਾਣਸੀ ਲਈ 44,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ - ਯੋਗੀ ਆਦਿਤਿਆਨਾਥ

ਵਾਰਾਣਸੀ (ਉੱਤਰ ਪ੍ਰਦੇਸ਼), 20 ਅਕਤੂਬਰ-ਉੱਤਰ ਪ੍ਰਦੇਸ਼ ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਨਵੇਂ ਭਾਰਤ ਦੇ ਨੇਤਾ ਦੇ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਪੀ. ਦੇ ਵਾਰਾਣਸੀ ਤੋਂ ਦੇਸ਼ ਦੀ ਨੁਮਾਇੰਦਗੀ ਕਰਦੇ ਹਨ। ਪੂਰਾ ਦੇਸ਼ ਅਤੇ ਦੁਨੀਆ ਇਕ ਬਦਲਦੀ ਵਾਰਾਣਸੀ ਦੀ ਗਵਾਹੀ ਦੇ ਰਹੀ ਹੈ ਜੋ ਆਪਣੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਰਹੀ ਹੈ। ਪਿਛਲੇ 10 ਸਾਲਾਂ ਵਿਚ ਵਾਰਾਣਸੀ ਲਈ 44,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੱਜ ਵਾਰਾਣਸੀ ਨੂੰ ਪ੍ਰਧਾਨ ਮੰਤਰੀ ਤੋਂ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ੇ ਵਜੋਂ 3200 ਕਰੋੜ ਰੁਪਏ ਦੇ ਪ੍ਰੋਜੈਕਟ ਮਿਲ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ